ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਵਿੱਚ ਕਰਵਾਇਆ ਗਿਆ ਅੰਤਰ-ਸੰਸਥਾ ਵਿਚਾਰ-ਤਕਰਾਰ (ਡਿਬੇਟ) ਮੁਕਾਬਲਾ
IT DEPARTMENT
0
ਬਾਬਾ ਸੇਵਾ ਸਿੰਘ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਿਜ਼ (UPSC ਵਿੰਗ) ਵੱਲੋਂ ਅੰਤਰ-ਸੰਸਥਾ ਵਿਚਾਰ-ਤਕਰਾਰ (ਡਿਬੇਟ) ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਤਿੰਨ ਵਿਸ਼ਿਆਂ ਉੱਪਰ ਮੁਕਾਬਲਾ ਕਰਵਾਇਆ ਗਿਆ। ਪਹਿਲਾ ਮੁਕਬਲਾ, “ਕੀ ਦੇਸ਼ ਦੇ ਸਾਰੇ ਸਕੂਲਾਂ ਵਿੱਚ ਅੰਗਰੇਜ਼ੀ ਭਾਸ਼ਾ ਲਾਜ਼ਮੀ ਕਰ ਦਿੱਤੀ ਜਾਣੀ ਚਾਹੀਦੀ ਹੈ ?” ਵਿਸ਼ੇ ‘ਤੇ ਕਰਵਾਇਆ ਗਿਆ ਜਿਸ ਵਿੱਚ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਦੂਸਰੇ ਸਥਾਨ ਉੱਪਰ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ, ਖਡੂਰ ਸਾਹਿਬ ਅਤੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਿਜ਼ ਸੰਯੁਕਤ ਰੂਪ ਵਿੱਚ ਰਹੇ। ਤੀਸਰੇ ਸਥਾਨ ਉੱਪਰ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐਨ.ਡੀ.ਏ.) ਵਿੰਗ ਰਿਹਾ। ਦੂਸਰੇ ਮੁਕਾਬਲੇ “ਕੀ ਸਕੂਲਾਂ ਵਿੱਚ ਹੋਮ ਵਰਕ ਦਿੱਤਾ ਜਾਣਾ ਚਾਹੀਦਾ ਹੈ ?” ਵਿਸ਼ੇ ਉੱਪਰ ਕਰਵਾਇਆ ਗਿਆ। ਇਸ ਵਿੱਚ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਪਹਿਲਾ, ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (NDA) ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੁਕਾਬਲੇ ਦਾ ਆਖਰੀ ਤੇ ਤੀਸਰਾ ਵਿਸ਼ਾ ‘ਕੀ ਵਿਦਿਆਰਥੀ ਦਾ ਜੀਵਨ ਬੋਰਡਿੰਗ ਸਕੂਲ ਵਿੱਚ ਡੇ-ਸਕਾਲਰ ਨਾਲੋਂ ਜਿਆਦਾ ਵਧੀਆ ਹੁੰਦਾ ਹੈ ?’ ਰੱਖਿਆ ਗਿਆ, ਜਿਸ ਵਿੱਚ ਪਹਿਲਾ ਸਥਾਨ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ, ਖਡੂਰ ਸਾਹਿਬ, ਦੂਸਰਾ ਸਥਾਨ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (NDA) ਅਤੇ ਤੀਸਰਾ ਸਥਾਨ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਸ (UPSC) ਦੇ ਵਿਦਿਆਰਥੀਆਂ ਨੇ ਹਾਸਿਲ ਕੀਤਾ। ਇਸ ਮੁਕਾਬਲੇ ਵਿੱਚ ਸ. ਕਰਨੈਲ ਸਿੰਘ (ਆਈ.ਆਰ.ਐੱਸ, ਰਿਟਾ.), ਪ੍ਰੋ. ਨਰਿੰਦਰ ਕੌਰ ਰੰਧਾਵਾ, ਸ. ਰਵੀ ਸਿੰਘ ਨੇ ਬਤੌਰ ਜੱਜ ਭੂਮਿਕਾ ਨਿਭਾਈ। ਇਸ ਮੌਕੇ ‘ਤੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੇ ਸਕੱਤਰ ਸ. ਅਵਤਾਰ ਸਿੰਘ ਬਾਜਵਾ, ਭਾਈ ਵਰਿਆਮ ਸਿੰਘ, ਬਾਬਾ ਬਲਦੇਵ ਸਿੰਘ, ਕਰਨਲ ਕੇ.ਐੱਸ. ਪੁਰੀ, ਡਾ. ਕੰਵਲਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ ਉੱਪਲ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਸੰਸਥਾਵਾਂ ਦੇ ਅਧਿਆਪਕ ਹਾਜ਼ਿਰ ਸਨ।