• 9849-xxx-xxx
  • nsikhi@yahoo.in
  • Khadur Sahib, Tarn-Taran, PB.
Achievements
Grand Success 14 Students Cleared NDA written Exam

Grand Success 14 Students Cleared NDA written Exam

ਨਿਸ਼ਾਨ-ਏ-ਸਿੱਖੀ ਤੋਂ ਵਿੱਦਿਆ ਪ੍ਰਾਪਤ ਕਰ ਰਹੇ ਐੱਨ.ਡੀ.ਏ.ਦੇ 14 ਵਿਦਿਆਰਥੀਆਂ ਨੇ ਐੱਨ.ਡੀ.ਏ. ਦਾ 01 ਵਿਦਿਆਰਥਣ
ਨੇ
ਸੀ.ਡੀ.ਐੱਸ ਦਾ ਲਿਖਤੀ ਇਮਤਿਹਾਨ ਪਾਸ ਕੀਤਾ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਵਿਗਿਆਨ ਅਤੇ ਸਿਖਲਾਈ ਸੰਸਥਾ, ਖਡੂਰ ਸਾਹਿਬ ਲਈ ਇਹ ਮਾਣ, ਖੁਸ਼ੀ ਅਤੇ ਤਸੱਲੀ ਦਾ ਪਲ ਹੈ ਕਿਉਂਕਿ ਇਸਦੇ 13 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਜੋ ਕਿ ਯੂ.ਪੀ.ਐੱਸ.ਸੀ. ਦੁਆਰਾ ਆਯੋਜਿਤ ਕੀਤੀ ਜਾਂਦੀ ਹੈ। 01 ਵਿਦਿਆਰਥਣ ਜੋ ਕਿ ਨਿਸ਼ਾਨ-ਏ-ਸਿੱਖੀ ਤੋਂ ਜੇ.ਈ.ਈ/ਨੀਟ ਦਾ ਤਿਆਰੀ ਕੋਰਸ ਕਰ ਰਹੀ ਹੈ ਨੇ ਵੀ ਐੱਨ.ਡੀ.ਏ. ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ, 01 ਵਿਦਿਆਰਥਣ, ਜੋ ਕਿ ਸਿਵਲ ਸੇਵਾਵਾਂ ਲਈ ਤਿਆਰੀ ਕੋਰਸ ਕਰ ਰਹੀ ਹੈ, ਨੇ ਸੀ.ਡੀ.ਐੱਸ ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਸਾਰੇ ਵਿਦਿਆਰਥੀ ਹੁਣ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਜਾਣਗੇ ਜੋ ਕਿ ਚੋਣ ਲਈ ਅਗਲਾ ਕਦਮ ਹੈ। ਇਹ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕਿਉਂਕਿ ਇਹ ਮੁਕਾਬਲਾ ਬਹੁਤ ਸਖ਼ਤ ਹੈ। ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਅਤੇ ਅਧਿਆਪਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਸਫਲਤਾ ਹਾਸਲ ਕੀਤੀ ਹੈ। ਜਿਕਰਯੋਗ ਹੈ ਕਿ ਹੁਣ ਤੱਕ ਸੰਸਥਾ ਦੇ 24 ਵਿਦਿਆਰਥੀ ਵੱਖ-ਵੱਖ ਸੈਨਾਵਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਮੇਜਰ ਜਨਰਲ ਬਲਵਿੰਦਰ ਸਿੰਘ (ਵੀ.ਐੱਸ.ਐੱਮ) (ਸੇਵਾਮੁਕਤ) ਡਾਇਰੈਕਟਰ, ਐੱਨ.ਡੀ.ਏ ਵਿੰਗ ਨੇ ਦੱਸਿਆ ਕਿ ਅਜਿਹੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਐੱਨ.ਐੱਸ.ਆਈ.ਐੱਸ.ਟੀ. (ਐੱਨ.ਡੀ.ਏ. ਵਿੰਗ) ਵਿਖੇ ਚੋਣ ਅਤੇ ਸਿਖਲਾਈ ਦਾ ਵੀ ਜ਼ਿਕਰ ਕੀਤਾ। ਬਾਬਾ ਸੇਵਾ ਸਿੰਘ ਜੀ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸ੍ਰੀ ਦਿਨੇਸ਼, ਗਰੁੱਪ ਕੈਪਟਨ ਬਲਜੀਤ ਸਿੰਘ (ਸੇਵਾਮੁਕਤ), ਸਕੱਤਰ ਅਵਤਾਰ ਸਿੰਘ ਬਾਜਵਾ, ਸਕੱਤਰ ਵਰਿਆਮ ਸਿੰਘ, ਸੂਬੇਦਾਰ ਕੁਲਵੰਤ ਸਿੰਘ ਅਤੇ ਸੰਸਥਾ ਦੇ ਸਟਾਫ਼ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *