ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼, ਖਡੂਰ ਸਾਹਿਬ ਦੇ ਬੀ.ਏ. ਦੇ ਨਤੀਜੇ ਰਹੇ ਸ਼ਾਨਦਾਰ
IT DEPARTMENT
0
ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਨਿਸ਼ਾਨ-ਏ-ਸਿੱਖੀ ਦੇ ਵਿਭਾਗ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਦੇ ਬੀ.ਏ. ਦੇ ਨਤੀਜੇ ਬਹੁਤ ਸ਼ਾਨਦਾਰ ਰਹੇ। ਜਿਸ ਵਿੱਚ ਸਮੈਸਟਰ ਪੰਜਵੇਂ ਦੇ ਵਿਦਿਆਰਥੀ ਬਿਕਰਮਜੀਤ ਸਿੰਘ ਨੇ 79% ਅੰਕ ਪ੍ਰਾਪਤ ਕਰ ਕੇ ਮੈਰਿਟ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰਦਿਆਂ ਨਵਾਂ ਰਿਕਾਰਡ ਕਾਇਮ ਕੀਤਾ। ਇਸ ਮੌਕੇ ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਦੇ ਸਕੱਤਰ ਸ੍ਰ. ਅਵਤਾਰ ਸਿੰਘ ਬਾਜਵਾ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕ ਸਾਹਿਬਾਨਾਂ ਦੀ ਵੀ ਸ਼ਲਾਘਾ ਕੀਤੀ। ਬਾਬਾ ਸੇਵਾ ਸਿੰਘ ਜੀ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਤੋਂ ਇਲਾਵਾ 10 ਵਿਦਿਆਰਥੀਆਂ ਨੇ 70% ਤੋਂ ਉੱਪਰ ਅਤੇ 31 ਵਿਦਿਆਰਥੀਆਂ ਨੇ 60% ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਫਲਤਾ ਹਾਸਿਲ ਕੀਤੀ। ਇਸ ਦੇ ਨਾਲ ਹੀ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਵਿੱਚ ਨਵੇਂ ਦਾਖਲੇ ਲਈ ਵਿਦਿਆਰਥੀਆਂ ਦਾ ਇਮਤਿਹਾਨ 15 ਅਪ੍ਰੈਲ ਨੂੰ ਹੋਣ ਜਾ ਰਿਹਾ ਹੈ। ਜਿਸ ਵਿੱਚ ਗੁਰਮਤਿ ਪ੍ਰਤੀ ਰੁਚੀ ਰੱਖਣ ਵਾਲੇ ਵਿਦਿਆਰਥੀ ਇਮਤਿਹਾਨ ਪਾਸ ਕਰਕੇ ਬਿਨਾਂ ਖਰਚੇ ਦੇ ਬੀ.ਏ., ਐੱਮ.ਏ. ਕਰਕੇ ਲਾਹਾ ਪ੍ਰਾਪਤ ਕਰ ਸਕਦੇ ਹਨ।
Don’t miss our future updates! Get Subscribed Today!
©2022. All Rights Reserved. IT Department, Nishan-E-Sikhi