ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ ਵਿੰਗ) ਦੇ 5 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ ਦਾ ਲਿਖਤੀ ਇਮਤਿਹਾਨ ਪਾਸ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਸ. ਬਲਵਿੰਦਰ ਸਿੰਘ ਵੀ.ਐੱਸ.ਐੱਮ. (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾ ਦੇ 16 ਵਿਦਿਆਰਥੀਆਂ ਪਹਿਲਾਂ ਤੋਂ ਹੀ ਭਾਰਤ ਦੀਆਂ ਵੱਖ-ਵੱਖ ਫੋਰਸਿਜ਼ ਵਿੱਚ ਉੱਚ ਅਹੁਦਿਆਂ ਉੱਪਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਇਸ ਸਾਲ 5 ਵਿਦਿਆਰਥੀਆਂ ਨੇ ਲਿਖਤੀ ਇਮਤਿਹਾਨ ਪਾਸ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਹੁਣ ਇਹ ਵਿਦਿਆਰਥੀ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਵਿਸ਼ੇਸ਼ ਤਿਆਰੀ ਕਰਵਾਈ ਜਾਵੇਗੀ। ਉਹਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲਗਨ ਅਤੇ ਮਿਹਨਤ ਲਈ ਵਧਾਈ ਦਿੱਤੀ ਅਤੇ ਮੌਜੂਦਾ ਚੱਲ ਰਹੇ ਬੈਚ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਕੇ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਬਾਬਾ ਸੇਵਾ ਸਿੰਘ ਜੀ ਨੇ ਇਹਨਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਹਨਾਂ ਸਾਰੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਹੋਰ ਮਿਹਨਤ ਅਤੇ ਲਗਨ ਨਾਲ ਆਪਣੇ ਜਿੰਦਗੀ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਐੱਨ.ਡੀ.ਏ. ਵਿੰਗ ਦੇ ਕੋਆਰਡੀਨੇਟਰ ਕਰਨਲ ਸ. ਕੁਲਬੀਰ ਸਿੰਘ ਪੁਰੀ (ਰਿਟਾ.) ਅਤੇ ਸਮੂਹ ਅਧਿਆਪਕ ਸਾਹਿਬਾਨਾਂ ਨੇ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਕੀਤੀ।
Don’t miss our future updates! Get Subscribed Today!
©2022. All Rights Reserved. IT Department, Nishan-E-Sikhi