ਐਸ.ਡੀ.ਐਮ ਖਡੂਰ ਸਾਹਿਬ ਵੱਲੋਂ ਨਿਸ਼ਾਨ-ਏ-ਸਿੱਖੀ ਵਿੱਚ UPSC ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੈਕਚਰ
IT DEPARTMENT
0
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਸਿਜ਼ ਦੇ ਬੀ.ਏ. ਸ਼ੋਸ਼ਲ ਸਟੱਡੀਜ਼ (UPSC) ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦੇ ਮੁੱਖ ਮਹਿਮਾਨ ਡਾ. ਦੀਪਕ ਭਾਟੀਆ, ਐਸ.ਡੀ.ਐਮ ਖਡੂਰ ਸਾਹਿਬ ਨੇ ਵਿਦਿਆਰਥੀਆਂ ਨਾਲ UPSC ਦੇ ਇਮਤਿਹਾਨਾਂ ਵਿੱਚ ਸਫਲ ਹੋਣ ਲਈ ਕੁੱਝ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਉਹਨਾਂ ਨੇ ਆਪਣੇ ਨਿੱਜੀ ਅਨੁਭਵਾਂ ਰਾਹੀਂ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਉਤਸ਼ਾਹਿਤ ਵੀ ਕੀਤਾ। ਇਸ ਲੈਕਚਰ ਵਿੱਚ ਸਟੇਜ ਸੰਚਾਲਕ ਦੀ ਭੂਮਿਕਾ ਡਾ. ਗੁਰਪ੍ਰੀਤ ਸਿੰਘ ਉੱਪਲ ਵੱਲੋਂ ਨਿਭਾਈ ਗਈ। ਇਸ ਮੌਕੇ ਸ. ਹਰਨੰਦਨ ਸਿੰਘ ਸਕੱਤਰ, ਸ. ਓਂਕਾਰ ਸਿੰਘ ਅਤੇ UPSC ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Don’t miss our future updates! Get Subscribed Today!
©2022. All Rights Reserved. IT Department, Nishan-E-Sikhi