• 9849-xxx-xxx
  • nsikhi@yahoo.in
  • Khadur Sahib, Tarn-Taran, PB.

ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਖਡੂਰ ਸਾਹਿਬ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ

ਸ. ਕਰਨਬੀਰ ਸਿੰਘ ਸਿੱਧੂ (ਆਈ.ਏ.ਐੱਸ, ਰਿਟਾ) ਵੱਲੋਂ ਦਿੱਤਾ ਗਿਆ ਵਿਸ਼ੇਸ ਲੈਕਚਰ।

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਗੁਰਦੁਆਰਾ ਬਾਬਾ ਸਾਧੂ ਸਿੰਘ ਜੀ ਵਿਖੇ ਸੁਖਮਨੀ ਸਾਹਿਬ ਦੇ ਕਰਵਾਏ ਗਏ ਅਤੇ ਅਰਦਾਸ ਉਪਰੰਤ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ 1984 ਬੈਚ ਦੇ ਆਈ.ਏ.ਐਸ (ਰਿਟਾ.) ਸ. ਕਰਨਬੀਰ ਸਿੰਘ ਸਿੱਧੂ ਨੇ ਯੂ.ਪੀ.ਐਸ.ਸੀ. ਦੀ ਤਿਆਰੀ ਕਰ ਰਹੇ ਵਿਦਿਆਰਥੀ ਨਾਲ ਗੱਲਬਾਤ ਕੀਤੀ ਅਤੇ ਆਪਣੀ ਸਰਵਿਸ ਦੌਰਾਨ ਪ੍ਰਾਪਤ ਕੀਤੇ ਤਜੁਰਬਿਆਂ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਉਹਨਾਂ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਯੂਪੀਐਸਸੀ ਦੇ ਇਮਤਿਹਾਨਾਂ ਨੂੰ ਪਾਸ ਕਰਨ ਲਈ ਵਿਦਿਆਰਥੀਆਂ ਨੂੰ ਕਿਵੇਂ ਤਿਆਰੀ ਕਰਨੀ ਚਾਹੀਦੀ ਹੈ ਅਤੇ ਕਿਹੜੇ ਵਿਸ਼ਿਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਕਿਵੇਂ ਵਿਦਿਆਰਥੀ ਆਪਣੇ ਮਨ ਨੂੰ ਇਕਾਗਰ ਕਰਕੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਨ। ਲੈਕਚਰ ਉਪਰੰਤ ਸਵਾਲ ਜਵਾਬ ਸੈਸ਼ਨ ਦੌਰਾਨ ਸ. ਕਰਨਬੀਰ ਸਿੰਘ ਵੱਲੋਂ ਬੜੇ ਹੀ ਬਾਖੂਬੀ ਢੰਗ ਨਾਲ ਵਿਦਿਆਰਥੀਆਂ ਦੇ ਮਨਾਂ ਵਿਚ ਪੈਦਾ ਹੋ ਰਹੇ ਸ਼ੰਕਿਆਂ ਨੂੰ ਦੂਰ ਕੀਤਾ। ਉਪਰੰਤ ਬਾਬਾ ਸੇਵਾ ਸਿੰਘ ਜੀ ਵੱਲੋਂ ਸ. ਕਰਨਬੀਰ ਸਿੰਘ ਸਿੱਧੂ ਵੱਲੋਂ ਸਾਂਝੇ ਕੀਤੇ ਗਏ ਨੁਕਤਿਆਂ ਲਈ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਤਜੁਰਬੇ ਤੋਂ ਸੇਧ ਲੈ ਕੇ ਆਪਣੀਆਂ ਮੰਜਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ। ਇੱਥੇ ਇਹ ਜਿਕਰਯੋਗ ਹੈ ਕਿ ਵਿਦਿਆਰਥੀਆਂ ਵੱਲੋਂ ਸੈਸ਼ਨ ਦੀ ਸ਼ੁਰੂਆਤ ਵਿੱਚ ਸਹਿਜ ਪਾਠ ਦੀ ਆਰੰਭਤਾ ਕੀਤੀ ਗਈ ਹੈ ਅਤੇ ਸੈਸ਼ਨ ਦੇ ਅਖੀਰ ਤੱਕ ਸੰਪੂਰਨਤਾ ਕੀਤੀ ਜਾਵੇਗੀ। ਇਸ ਮੌਕੇ ਤੇ ਸੰਸਥਾ ਦੇ ਡਾਇਰੈਕਟਰ ਸ. ਕਰਨੈਲ ਸਿੰਘ (ਆਈ.ਆਰ.ਐੱਸ) ਰਿਟਾ. ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਾਰੇ ਪ੍ਰੋਗਰਾਮ ਦੇ ਸੰਚਾਲਨ ਦੀ ਭੂਮਿਕਾ ਸੰਸਥਾ ਦੇ ਪ੍ਰੋਫੈਸਰ ਸ. ਗੁਰਪ੍ਰੀਤ ਸਿੰਘ ਵੱਲੋਂ ਬੜੀ ਸੁਚੱਜੇ ਤਰੀਕੇ ਨਾਲ ਨਿਭਾਈ ਗਈ। ਇਸ ਮੌਕੇ ਤੇ ਸ. ਅਵਤਾਰ ਸਿੰਘ ਬਾਜਵਾ ਸਕੱਤਰ, ਭਾਈ ਵਰਿਆਮ ਸਿੰਘ ਪ੍ਰਿੰਸੀਪਲ, ਸ. ਹਰਨੰਦਨ ਸਿੰਘ ਸਕੱਤਰ, ਸ. ਬਲਦੇਵ ਸਿੰਘ ਸੰਧੂ ਡਾਇਰੈਕਟਰ, ਸ. ਜਸਵਿੰਦਰਪਾਲ ਸਿੰਘ ਡਾਇਰੈਕਟਰ, ਮੇਜਰ ਜਨਰਲ ਬਲਵਿੰਦਰ ਸਿੰਘ (ਰਿਟਾ.) ਡਾਇਰੈਕਟਰ, ਕਰਨਲ ਗੁਰਮੀਤ ਸਿੰਘ (ਰਿਟਾ.), ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗੁਰਸਿਮਰਨ ਸਿੰਘ, ਪ੍ਰੋ. ਗਗਨਪ੍ਰੀਤ ਸਿੰਘ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *