Activities

ਐਨ.ਡੀ.ਏ ਦੇ ਵਿਦਿਆਰਥੀਆਂ ਨੂੰ ਬ੍ਰਿਗੇਡੀਅਰ ਸ. ਹਰਦੀਪ ਸਿੰਘ ਸੋਹੀ ਵੱਲੋਂ ਦਿੱਤਾ ਗਿਆ ਵਿਸ਼ੇਸ਼ ਲੈਕਚਰ।
IT DEPARTMENT
0
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐਨ.ਡੀ.ਏ. ਵਿੰਗ),ਖਡੂਰ ਸਾਹਿਬ ਵਿਖੇ ਐਨ.ਡੀ.ਏ. ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਬ੍ਰਿਗੇਡੀਅਰ ਸ. ਹਰਦੀਪ ਸਿੰਘ ਸੋਹੀ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਲੈਕਚਰ ਦੌਰਾਨ ਉਹਨਾਂ ਨੇ ਆਪਣੇ ਨਿੱਜੀ ਤਜਰਬਿਆਂ ਨੂੰ ਐਨ.ਡੀ.ਏ. ਦੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਅਤੇ ਵਿਦਿਆਰਥੀਆਂ ਅੰਦਰ ਜੋਸ਼ ਪੈਦਾ ਕਰਦੇ ਹੋਏ ਉਹਨਾਂ ਨੂੰ ਭਾਰਤੀ ਸੈਨਾ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ। ਸਵਾਲ ਜਵਾਬ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਐਨਡੀਏ ਨਾਲ ਸਬੰਧਿਤ ਸਵਾਲ ਕੀਤੇ ਅਤੇ ਬ੍ਰਿਗੇਡੀਅਰ ਵੱਲੋਂ ਇਹਨਾਂ ਸਵਾਲਾਂ ਦੇ ਬਹੁਤ ਵਧੀਆ ਤਰੀਕੇ ਨਾਲ ਜਵਾਬ ਦਿੱਤੇ ਗਏ। ਅੰਤ ਵਿੱਚ ਐਨ.ਡੀ.ਏ. ਵਿਭਾਗ ਦੇ ਡਾਇਰੈਕਟਰ ਮੇਜਰ ਜਨਰਲ ਸ. ਬਲਵਿੰਦਰ ਸਿੰਘ (ਵੀਐਸਐਮ, ਰਿਟਾ) ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਅਜੋਕੀ ਪੀੜ੍ਹੀ ਵਿੱਚ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਵਧਦਾ ਜਾ ਰਿਹਾ ਹੈ ਜੋ ਕਿ ਇੱਕ ਚਿੰਤਾਂ ਦਾ ਵਿਸ਼ਾ ਹੈ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਦੇਸ਼ ਵਿੱਚ ਰਹਿ ਕੇ ਹੀ ਉੱਚੇ ਮੁਕਾਮ ਹਾਸਿਲ ਕਰਕੇ ਆਪਣੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਕਰਨਲ ਸ. ਗੁਰਮੀਤ ਸਿੰਘ (ਰਿਟਾ.) ਸ. ਕਰਨੈਲ ਸਿੰਘ (ਆਈ.ਆਰ.ਐਸ, ਰਿਟਾ), ਸੂਬੇਦਾਰ ਸ. ਕੁਲਵੰਤ ਸਿੰਘ ਖਹਿਰਾ ਅਤੇ ਐਨ.ਡੀ.ਏ. ਦੇ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀ ਹਾਜ਼ਰ ਸਨ।
Don’t miss our future updates! Get Subscribed Today!
©2022. All Rights Reserved. IT Department, Nishan-E-Sikhi