• 9849-xxx-xxx
  • nsikhi@yahoo.in
  • Khadur Sahib, Tarn-Taran, PB.
Activities
ਐੱਨ.ਡੀ.ਏ. ਦੀ ਪਲੇਠੀ ਅਲੂਮਨੀ ਮਿਲਣੀ – 2023

ਐੱਨ.ਡੀ.ਏ. ਦੀ ਪਲੇਠੀ ਅਲੂਮਨੀ ਮਿਲਣੀ – 2023

ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਟਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਐਨਡੀਏ ਵਿੰਗ ਖਡੂਰ ਸਾਹਿਬ ਦੀ ਪਹਿਲੀ ਅਲੂਮਣੀ ਮਿਲਣੀ ਕਰਵਾਈ ਗਈ। ਇਸ ਮਿਲਣੀ ਵਿੱਚ ਲੈਫਟੀਨੈਂਟ ਜਨਰਲ ਜੀ.ਐਸ. ਚੀਮਾ ਪੀਵੀਐਸਐਮ, ਏਵੀਐਸਐਮ, ਵੀਐਸਐਮ (ਰਿਟਾ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੈਫਟੀਨੈਂਟ ਜਨਰਲ ਐਨ.ਐਸ. ਬਾਵਾ, ਏਵੀਐਸਐਮ, ਬਾਰ (ਰਿਟਾ.) ਨੇ ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਨਿਭਾਈ। ਮੇਜਰ ਜਨਰਲ ਬਲਵਿੰਦਰ ਸਿੰਘ ਵੀਐਸਐਮ (ਰਿਟਾ.), ਡਾਇਰੈਕਟਰ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ, ਐਨਡੀਏ ਵਿੰਗ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੇ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਮੌਜੂਦਾ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਪਰੰਤ ਐਨਡੀਏ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਆਪਸੀ ਵਾਰਤਲਾਪ ਨੂੰ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ। ਇਸ ਤੋਂ ਬਾਅਦ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀ. ਸੈਕੰ ਸਕੂਲ ਦੇ ਵਿਦਿਆਰਥੀ ਨੇ ਵਿਦੇਸ਼ ਗਏ ਪੁੱਤ ਦੇ ਮਨ ਵਿੱਚ ਆਪਣੇ ਪਰਿਵਾਰ ਪ੍ਰਤੀ ਚੱਲ ਰਹੀਆਂ ਵਿਚਾਰਾਂ ਨੂੰ ‘ਮਾਂ’ ਗੀਤ ਦੇ ਰੂਪ ਵਿੱਚ ਪੇਸ਼ ਕੀਤਾ। ਐੱਨਡੀਏ ਦੇ ਵਿਦਿਆਰਥੀਆਂ ਵੱਲੋਂ ਸਕਿੱਟ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਇਸ ਉਪਰੰਤ ਆਏ ਹੋਏ ਅਲੂਮਣੀ ਵਿਦਿਆਰਥੀ ਫਲਾਈਟ ਲੈਫਟੀਨੈਂਟ ਆਦੇਸ਼ ਪ੍ਰਕਾਸ਼ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਐੱਨ.ਡੀ.ਏ. ਦੇ ਟੈਸਟ ਪਾਸ ਕਰਨ ਲਈ ਕਈ ਨੁਕਤੇ ਦੱਸੇ। ਸਮਾਗਮ ਦੇ ਸਨਮਾਨਿਤ ਮਹਿਮਾਨ ਮੇਜਰ ਜਨਰਲ ਆਰ.ਐਸ. ਛਤਵਾਲ (ਰਿਟਾ.) ਨੇ ਵਿਦਿਆਰਥੀਆਂ ਨੂੰ ਗੁਰੂਆਂ ਵੱਲੋਂ ਦਿੱਤੇ ਗਏ ਉਪਦੇਸ਼ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਐਨਐਸ ਬਾਵਾ ਨੇ ਨਿਸ਼ਾਨ-ਏ-ਸਿੱਖੀ ਵੱਲੋਂ ਚਲਾਏ ਜਾ ਰਹੇ ਇਸ ਕੋਰਸ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਫੌਜ ਦਾ ਖਿੱਤਾ ਬਾਕੀ ਸਭ ਖਿੱਤਿਆਂ ਤੋਂ ਉੱਤਮ ਹੈ। ਮੁੱਖ ਮਹਿਮਾਨ ਲੈਫਟੀਨੈਂਟ ਜਨਰਲ ਜੇ.ਐੱਸ.ਚੀਮਾ ਪੀਵੀਐਸਐਮ,ਵੀਐੱਸਐੱਮ,ਵੀਐਸਐਮ (ਰਿਟਾ.) ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਪਿਛਲੇ ਸਮੇਂ ਤੋਂ ਐੱਨਡੀਏ ਵਿੱਚ ਜਾਣ ਵਾਲੇ ਸਿੱਖ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਉਹਨਾਂ ਨੇ ਇਸ ਉਪਰਾਲੇ ਲਈ ਬਾਬਾ ਸੇਵਾ ਸਿੰਘ ਜੀ ਨੂੰ ਵਧਾਈ ਦਿੱਤੀ। ਅੰਤ ਵਿੱਚ ਬਾਬਾ ਸੇਵਾ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਨਿਸ਼ਾਨ-ਏ-ਸਿੱਖੀ ਵਿੱਚ ਚੱਲ ਰਹੇ ਐੱਨਡੀਏ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਅਖੀਰ ਵਿੱਚ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਇਸ ਸਾਲ ਐੱਨਡੀਏ ਦੇ ਲਿਖਤੀ ਇਮਤਿਹਾਨ ਪਾਸ ਕਰ ਚੁੱਕੇ 15 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸ. ਅਵਤਾਰ ਸਿੰਘ ਬਾਜਵਾ, ਸਕੱਤਰ, ਭਾਈ ਵਰਿਆਮ ਸਿੰਘ, ਸਕੱਤਰ, ਸ. ਹਰਨੰਦਨ ਸਿੰਘ ਸਕੱਤਰ, ਕਰਨਲ ਗੁਰਮੀਤ ਸਿੰਘ (ਰਿਟਾ.), ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਲਦੇਵ ਸਿੰਘ, ਸੂਬੇਦਾਰ ਸ. ਕੁਲਵੰਤ ਸਿੰਘ, ਸ. ਮਨਜਿੰਦਰ ਸਿੰਘ, ਸ. ਬਲਵਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਵੱਖ-ਵੱਖ ਸਕੂਲਾ ਅਤੇ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਨਿਸ਼ਾਨ-ਏ-ਸਿੱਖੀ ਅਧੀਨ ਚੱਲ ਰਹੀਆਂ ਸੰਸਥਾਵਾਂ ਦੇ ਡਾਇਰੈਕਟਰ ਸਾਹਿਬਾਨ, ਐਨਡੀਏ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਿਰ ਸਨ।

Leave a Reply

Your email address will not be published. Required fields are marked *