ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਭਰਤੀ ਹੋਣ ਲਈ ਲੜਕੇ ਅਤੇ ਲੜਕੀਆਂ ਲਈ ਮੁਫਤ ਟ੍ਰੇਨਿੰਗ
IT DEPARTMENT
0
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆੱਫ ਕਰੀਅਰ ਐਂਡ ਕੋਰਸਜ਼ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਭਰਤੀ ਹੋਣ ਲਈ ਮੁਫਤ ਟ੍ਰੇਨਿਗ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਅਤੇ ਇਸ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਹੈ । ਇੰਸਟੀਚਿਊਟ ਦੇ ਡਾਇਰੈਕਟਰ ਸ. ਬਲਦੇਵ ਸਿੰਘ ਸੰਧੂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੋਰਸ ਵਿੱਚ ਦਾਖਲਾ ਲੈਣ ਲਈ ਮਿਤੀ 23 ਅਗਸਤ, 2022 ਨੂੰ ਸਵੇਰੇ 8 ਵਜੇ ਸਰੀਰਕ ਪ੍ਰੀਖਿਆ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀ. ਸੈਕੰ. ਸਕੂਲ ਖਡੂਰ ਸਾਹਿਬ ਦੀ ਗਰਾਊਂਡ ਵਿੱਚ ਹੋਵੇਗੀ ਅਤੇ ਮਿਤੀ 24 ਅਗਸਤ, 2022 ਨੂੰ ਸਵੇਰੇ 10 ਵਜੇ ਲਿਖਤੀ ਪ੍ਰੀਖਿਆ ਲਈ ਬੁਲਾਇਆ ਜਾਵੇਗਾ। ਇਨ੍ਹਾਂ ਵਿਦਿਆਰਥੀਆਂ ਦੀ ਇੰਟਰਵਿਊ ਮਿਤੀ 26 ਅਗਸਤ, 2022 ਨੂੰ ਸਵੇਰੇ 11 ਵਜੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆੱਫ ਐਜ਼ੂਕੇਸ਼ਨ ਦੀ ਪਹਿਲੀ ਮੰਜ਼ਿਲ ਤੇ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਕੋਰਸ ਤਹਿਤ ਹੁਣ ਤੱਕ 583 ਵਿਦਿਆਰਥੀ ਸਿਖਲਾਈ ਪ੍ਰਾਪਤ ਕਰਕੇ ਪੰਜਾਬ ਪੁਲਿਸ, ਚੰਡੀਗੜ੍ਹ ਪੁਲਿਸ ਅਤੇ ਹੋਰ ਵੱਖ-ਵੱਖ ਮਿਲਟਰੀ ਤੇ ਪੈਰਮਿਲਟਰੀ ਫੋਰਸਜ਼ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ 10 ਲੜਕੀਆਂ ਇੱਥੋਂ ਟ੍ਰੇਨਿਗ ਪ੍ਰਾਪਤ ਕਰਕੇ ਪੰਜਾਬ ਪੁਲਿਸ ਵਿੱਚ ਬਤੌਰ ਸਬ-ਇੰਸਪੈਕਟਰ ਭਰਤੀ ਹੋ ਚੁੱਕੀਆਂ ਹਨ। ਰਜਿਸਟ੍ਰੇਸ਼ਨ ਫਾਰਮ ਸ੍ਰੀ ਗੁਰੂ ਅੰਗਦ ਦੇਵ ਕਾਲਜ ਆੱਫ ਐਜ਼ੂਕੇਸ਼ਨ, ਪਹਿਲੀ ਮੰਜਿਲ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਦਿੱਤੇ ਗਏ ਨੰਬਰਾਂ ਤੇ ਸੰਪਰਕ ਕਰੋ – 94178-00020 , 93165-14324
Don’t miss our future updates! Get Subscribed Today!
©2022. All Rights Reserved. IT Department, Nishan-E-Sikhi