ਨਿਸ਼ਾਨ-ਏ-ਸਿੱਖੀ, ਕਾਰ ਸੇਵਾ ਖਡੂਰ ਸਾਹਿਬ ਵੱਲੋਂ ‘ਵਾਤਾਵਰਣ ਸੁਧਾਰ ਵਿੱਚ ਰੁੱਖਾਂ’ ਦਾ ਯੋਗਦਾਨ ਵਿਸ਼ੇ ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜਸਟਿਸ ਰਿਟਾ. ਸ. ਜਸਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਾ. ਹਰਬੀਰ ਕੌਰ (ਸਹਾਇਕ ਪ੍ਰੋਫੈਸਰ, ਅੰਗਰੇਜ਼ੀ ਵਿਭਾਗ, ਮਾਤਾ ਗੁਜਰੀ ਕਾਲਜ, ਫਤਹਿਗੜ ਸਾਹਿਬ), ਡਾ. ਮਨਪ੍ਰੀਤ ਸਿੰਘ (ਵਾਤਾਵਰਣ ਵਿਗਿਆਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ),ਸ੍ਰੀ ਜੀ.ਐਸ. ਮਜੀਠੀਆ (ਚੀਫ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ)ਅਤੇ ਸ੍ਰੀ ਐਸ.ਸੀ. ਅਗਰਵਾਲ (ਸਾਬਕਾ ਚੀਫ ਸੈਕਟਰੀ ਪੰਜਾਬ) ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਪੁੱਜੇ ਹੋਏ ਮਹਿਮਾਨਾਂ ਵੱਲੋਂ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਵਿਖੇ ਰੁੱਖ ਲਗਾ ਕੇ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ। ਆਏ ਹੋਏ ਵਿਸ਼ਾ ਮਾਹਿਰਾਂ ਵੱਲੋਂ ਵਾਤਾਵਰਣ ਦੇ ਬਚਾਅ ਕਾਰਜਾਂ ਲਈ ਆਪਣੇ ਨੁਕਤੇ ਸਾਂਝੇ ਕੀਤੇ ਗਏ ਅਤੇ ਗੰਦਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਇੱਕਜੁਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਵੱਲੋਂ ਪੁੱਜੀਆਂ ਹੋਈਆਂ ਸਖ਼ਸ਼ੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
Don’t miss our future updates! Get Subscribed Today!
©2022. All Rights Reserved. IT Department, Nishan-E-Sikhi