ਅੱਠ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਖਡੂਰ ਸਾਹਿਬ ਵਿਖੇ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ, ਕਾਰ ਸੇਵਾ ਖਡੂਰ ਸਾਹਿਬ ਦੇ ਅੰਤਰਗਤ ਵਿੱਦਿਅਕ ਸੰਸਥਾਵਾਂ ਦਾ ਆਪਸੀ ਅੰਤਰ ਸੰਸਥਾ ਧਾਰਮਿਕ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਚਾਰ ਸਕੂਲ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨਿਸ਼ਾਨ ਏ ਸਿੱਖੀ ਇੰਟਰਨੈਸ਼ਨਲ ਸਕੂਲ, ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਅਤੇ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਸਾਹਿਬ ਨੇ ਭਾਗ ਲਿਆ । ਇਨ੍ਹਾਂ ਮੁਕਾਬਲਿਆਂ ਵਿਚ ਕਵਿਤਾ, ਭਾਸ਼ਣ, ਸੁੰਦਰ ਲਿਖਾਈ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਦਿਆਰਥੀਆਂ ਨੇ ਬਹੁਤ ਹੀ ਖੂਬਸੂਰਤ ਢੰਗ ਦੇ ਨਾਲ ਪੇਸ਼ਕਾਰੀ ਕੀਤੀ। ਪ੍ਰਿੰਸੀਪਲ ਭਾਈ ਰਾਜਪਾਲ ਸਿੰਘ, ਪ੍ਰੋ. ਸੁਖਰਾਜਬੀਰ ਸਿੰਘ, ਭਾਈ ਪ੍ਰਭਜੋਤ ਸਿੰਘਮੈਡਮ ਬਲਰਾਜ ਕੌਰ, ਮੈਡਮ ਗਗਨਦੀਪ ਕੌਰ ਅਤੇ ਮੈਡਮ ਮਨਵੀਤ ਕੌਰ ਨੇ ਜੱਜ ਵਜੋਂ ਭੂਮਿਕਾ ਨਿਭਾਈ। ਇਸ ਵਿੱਚ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਭਾਈ ਅਜਾਇਬ ਸਿੰਘ ਅਭਿਆਸੀ ਮੈਂਬਰ, ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਵਰਿਆਮ ਸਿੰਘ, ਜੀ.ਐਸ. ਰੰਧਾਵਾ ਅਤੇ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਨੇ ਹਾਜ਼ਰੀ ਭਰੀ। ਅਖੀਰ ਵਿੱਚ ਬਾਬਾ ਜੀ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਹੋਰ ਸਿੱਖਣ ਅਤੇ ਗੁਰਮੁਖੀ ਪ੍ਰਤੀ ਉਤਸਾਹਤ ਹੋਣ ਦੇ ਲਈ ਪ੍ਰੇਰਨਾ ਦੇਣ ਵਾਲੇ ਹਨ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਗੁਰਮੁਖੀ ਨੂੰ ਸਮਰਪਿਤ ਹੋਣਾ ਚਾਹੀਦਾ ਹੈ । ਇਨ੍ਹਾਂ ਵਿਦਿਆਰਥੀਆਂ ਨੂੰ ਇਨਾਮ ਸਤੰਬਰ ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਕਰਵਾਈ ਜਾ ਰਹੀ ਵਿਚਾਰ ਗੋਸ਼ਟੀ ਵਿੱਚ ਦਿੱਤਾ ਜਾਵੇਗਾ