• 9849-xxx-xxx
  • nsikhi@yahoo.in
  • Khadur Sahib, Tarn-Taran, PB.
Activities
<strong>ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਸਿਜ਼ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ</strong><strong></strong>

ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਸਿਜ਼ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ

(ਜ਼ਿਲ੍ਹੇ ਦੀਆਂ 8 ਸਕੂਲਾਂ ਦੀਆਂ ਟੀਮਾਂ ਨੇ ਲਿਆ ਭਾਗ)

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਪ੍ਰਬੰਧ ਅਧੀਨ ਸੈਂਟਰ ਫਾਰ ਸਿਵਲ ਸਰਵਸਿਜ਼ ਵੱਲੋਂ ਜ਼ਿਲ੍ਹਾ ਤਰਨ-ਤਾਰਨ ਦੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਜਨਰਲ ਸਟੱਡੀਜ਼ ਵਿਸ਼ੇ ਸੰਬੰਧੀ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਕੱਤਰ ਸ. ਅਵਤਾਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਰ ਸੇਵਾ ਖਡੂਰ ਸਾਹਿਬ ਪਿਛਲੀ ਅੱਧੀ ਸਦੀ ਤੋਂ ਵਿੱਦਿਆ ਦੇ ਖੇਤਰ ਵਿੱਚ ਕਾਰਜਸ਼ੀਲ ਸੰਸਥਾ ਹੈ, ਇਸ ਵੱਲੋਂ ਸਕੂਲ, ਕਾਲਜ ਅਤੇ ਵੱਖ-ਵੱਖ ਮੁਕਾਬਲੇ ਦੇ ਇਮਤਿਹਾਨਾਂ ਲਈ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਸੈਟਰ ਫਾਰ ਸਿਵਲ ਸਰਵਿਸਿਜ਼ ਮਹੱਤਵਪੂਰਨ ਸੰਸਥਾ ਹੈ, ਜਿਸ ਵੱਲੋਂ ਇਸ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਹੈ।  ਡਾ. ਕੰਵਲਜੀਤ ਸਿੰਘ ਜੀ ਨੇ ਦੱਸਿਆ ਕਿ  ਪੰਜਾਬ ਵਿੱਚ ਕੌਮੀ ਪੱਧਰ ਦੇ ਮੁਕਾਬਲੇ ਦੇ ਇਮਤਿਹਾਨਾਂ ਲਈ ਜਾਗਰੂਕਤਾ ਪੈਦਾ ਕਰਨ ਲਈ ਇਹ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ । ਇਹ ਪਹਿਲਾ ਕੁਇਜ਼ ਮੁਕਾਬਲਾ  ਹੈ ਜਿਸ ਵਿੱਚ ਕੁੱਲ 8 ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਲਿਖਤੀ ਟੈਸਟ ਰਾਹੀਂ ਅਗਲੇ ਪੜਾਅ ਲਈ  ਪੰਜ ਟੀਮਾਂ ਦੀ ਚੋਣ ਕੀਤੀ ਗਈ । ਇਹਨਾਂ ਪੰਜ ਟੀਮਾਂ ਦਰਮਿਆਨ ਇੱਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਹਨਾਂ ਮੁਕਾਬਲਿਆਂ ਵਿੱਚ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀ. ਸੈਕੰ. ਸਕੂਲ ਖਡੂਰ ਸਾਹਿਬ, ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖਾਲਸਾ ਸੀਨੀ. ਸੈਕੰ. ਸਕੂਲ ਫਤਹਿਗੜ੍ਹ ਸਭਰਾ, ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬਾਬਾ ਸੇਵਾ ਸਿੰਘ ਜੀ ਨੇ ਜੇਤੂ ਟੀਮਾਂ ਨੂੰ ਇਨਾਮ ਰਾਸ਼ੀ ਕ੍ਰਮਵਾਰ 5100, 3100, 2100 ਅਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਅਤੇ ਬਾਕੀ ਟੀਮਾਂ ਨੂੰ ਵੀ ਸਨਮਾਨ ਚਿੰਨ੍ਹਾਂ ਨਾਲ ਹੌਸਲਾ ਅਫਜਾਈ ਕਰਦੇ ਹੋਏ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।  ਇਸ ਸਾਰੇ ਪ੍ਰੋਗਰਾਮ ਦੀ ਸਮੁੱਚੀ ਕਾਰਵਾਈ ਪ੍ਰੋ. ਗੁਰਪ੍ਰੀਤ ਸਿੰਘ , ਪ੍ਰੋ. ਹਰਮੀਤ ਕੌਰ ਅਤੇ ਪ੍ਰੋ. ਸ਼ਰੂਤੀ ਵੱਲੋਂ ਬੜੇ ਹੀ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਗਈ। ਇਸ ਮੌਕੇ ਤੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਕੱਤਰ ਸ. ਅਵਤਾਰ ਸਿੰਘ ਬਾਜਵਾ, ਪ੍ਰਿੰਸੀਪਲ ਭਾਈ ਵਰਿਆਮ ਸਿੰਘ, ਸੈਟਰ ਫਾਰ ਸਿਵਲ ਸਰਵਿਸਿਜ਼ ਦੇ ਡਾਇਰੈਕਟਰ ਸ. ਕਰਨੈਲ ਸਿੰਘ (ਆਈ.ਆਰ.ਐੱਸ.) ਡੀ.ਜੀ. ਰਿਟਾ., ਡਾ. ਗੁਰਸ਼ਰਨ ਸਿੰਘ ਰੰਧਾਵਾ, ਡਾ. ਪਰਮਜੀਤ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਆਦਿ ਮੌਜੂਦ ਸਨ।  

Leave a Reply

Your email address will not be published. Required fields are marked *