• 9849-xxx-xxx
  • nsikhi@yahoo.in
  • Khadur Sahib, Tarn-Taran, PB.

Registration Form for One Year Civil Services Preparatory Programme.

ਕੋਰਸ ਦੀਆਂ ਵਿਸ਼ੇਸਤਾਵਾਂ ਫੈਕਲਟੀ- 2016 ਤੋਂ ਸਥਾਪਿਤ, ਸ਼ਲਾਘਾਯੋਗ ਨਤੀਜਿਆਂ ਵਾਲੀ ਦਿੱਲੀ ਦੀ ਨਾਮਵਰ ਸੰਸਥਾ -ਮਲੂਕਾ ਆਈਏਐਸ,ਰਾਜਿੰਦਰ ਨਗਰ ਦਿੱਲੀ ਤੋਂ ਆਧੁਨਿਕ ਸਹੂਲਤਾਂ ਨਾਲ ਭਰਪੂਰ ਅੰਤਰ-ਰਾਸ਼ਟਰੀ ਪੱਧਰ ਦੇ ਪੜ੍ਹਨ ਵਾਲੇ ਕਮਰੇ। ਲੜਕੇ ਅਤੇ ਲੜਕੀਆਂ ਲਈ ਵੱਖੋਂ ਵੱਖ ਹੋਸਟਲ ਦੀ ਸਹੂਲਤ। ਦਾਖ਼ਲਾ ਟੈਸਟ ਲਈ ਰਜਿਸਟ੍ਰੇਸ਼ਨ ਫ਼ੀਸ 500/- ਰੁਪਏ। ਕੇਵਲ 3000 ਰੁਪਏ ਪ੍ਰਤੀ ਮਹੀਨਾ ਫ਼ੀਸ ਦਾਖ਼ਲਾ ਟੈਸਟ – ਬੈਚ 1 – 3 ਨਵੰਬਰ, 2022 […]

ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਸਿਜ਼ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ

(ਜ਼ਿਲ੍ਹੇ ਦੀਆਂ 8 ਸਕੂਲਾਂ ਦੀਆਂ ਟੀਮਾਂ ਨੇ ਲਿਆ ਭਾਗ) ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਪ੍ਰਬੰਧ ਅਧੀਨ ਸੈਂਟਰ ਫਾਰ ਸਿਵਲ ਸਰਵਸਿਜ਼ ਵੱਲੋਂ ਜ਼ਿਲ੍ਹਾ ਤਰਨ-ਤਾਰਨ ਦੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਜਨਰਲ ਸਟੱਡੀਜ਼ ਵਿਸ਼ੇ ਸੰਬੰਧੀ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਕੱਤਰ ਸ. ਅਵਤਾਰ ਸਿੰਘ […]

ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ-ਵਿਚਾਰ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਪਹਿਲਾ ਤੇ ਦੂਜਾ ਸਥਾਨ।

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੀ ਅਪਾਰ ਕਿਰਪਾ ਸਦਕਾ ਗੁ਼. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ-ਵਿਚਾਰ ਪ੍ਰਤੀਯੋਗਤਾ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ, ਖਡੂਰ ਸਾਹਿਬ ਦੇ ਅੰਤਰਗਤ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਅਤੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ।

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਆਈ ਪੁਰਬ ਨੂੰ ਸਮਰਪਿਤ ਅੰਤਰ ਸੰਸਥਾ ਧਾਰਮਿਕ ਮੁਕਾਬਲੇ ਕਰਵਾਏ ਗਏ।

  ਅੱਠ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਖਡੂਰ ਸਾਹਿਬ ਵਿਖੇ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ, ਕਾਰ ਸੇਵਾ ਖਡੂਰ ਸਾਹਿਬ ਦੇ ਅੰਤਰਗਤ ਵਿੱਦਿਅਕ ਸੰਸਥਾਵਾਂ ਦਾ ਆਪਸੀ ਅੰਤਰ ਸੰਸਥਾ ਧਾਰਮਿਕ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਚਾਰ ਸਕੂਲ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨਿਸ਼ਾਨ ਏ ਸਿੱਖੀ ਇੰਟਰਨੈਸ਼ਨਲ ਸਕੂਲ, […]

‘ਵਾਤਾਵਰਣ ਸੁਧਾਰ ਵਿੱਚ ਰੁੱਖਾਂ ਦਾ ਮਹੱਤਵ’ — ਗੋਸ਼ਟੀ

ਨਿਸ਼ਾਨ-ਏ-ਸਿੱਖੀ, ਕਾਰ ਸੇਵਾ ਖਡੂਰ ਸਾਹਿਬ ਵੱਲੋਂ ‘ਵਾਤਾਵਰਣ ਸੁਧਾਰ ਵਿੱਚ ਰੁੱਖਾਂ’ ਦਾ ਯੋਗਦਾਨ ਵਿਸ਼ੇ ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜਸਟਿਸ ਰਿਟਾ. ਸ. ਜਸਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਾ. ਹਰਬੀਰ ਕੌਰ (ਸਹਾਇਕ ਪ੍ਰੋਫੈਸਰ, ਅੰਗਰੇਜ਼ੀ ਵਿਭਾਗ, ਮਾਤਾ ਗੁਜਰੀ ਕਾਲਜ, ਫਤਹਿਗੜ ਸਾਹਿਬ), ਡਾ. ਮਨਪ੍ਰੀਤ ਸਿੰਘ (ਵਾਤਾਵਰਣ ਵਿਗਿਆਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ),ਸ੍ਰੀ ਜੀ.ਐਸ. ਮਜੀਠੀਆ (ਚੀਫ ਇੰਜੀਨੀਅਰ, ਪੰਜਾਬ […]

ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਭਰਤੀ ਹੋਣ ਲਈ ਲੜਕੇ ਅਤੇ ਲੜਕੀਆਂ ਲਈ ਮੁਫਤ ਟ੍ਰੇਨਿੰਗ

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆੱਫ ਕਰੀਅਰ ਐਂਡ ਕੋਰਸਜ਼ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਭਰਤੀ ਹੋਣ ਲਈ ਮੁਫਤ ਟ੍ਰੇਨਿਗ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਅਤੇ ਇਸ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਹੈ । ਇੰਸਟੀਚਿਊਟ ਦੇ ਡਾਇਰੈਕਟਰ ਸ. ਬਲਦੇਵ ਸਿੰਘ ਸੰਧੂ ਵੱਲੋਂ ਜਾਣਕਾਰੀ ਦਿੰਦੇ […]

ਅਮਰੀਕਾ ਤੋਂ ਅਧਿਆਪਕਾਂ ਦੇ ਵਫ਼ਦ ਵੱਲੋਂ ਨਿਸ਼ਾਨ-ਏ-ਸਿੱਖੀ, ਖਡੂਰ ਸਾਹਿਬ ਦਾ ਕੀਤਾ ਗਿਆ ਦੌਰਾ।

ਪਿਛਲੇ ਦਿਨੀਂ ਅਮਰੀਕਾ ਤੋਂ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਦੇ ਵਫ਼ਦ ਨੇ ਬਾਬਾ ਸੇਵਾ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਵੱਖ-ਵੱਖ ਵਿਦਿਅਕ ਸੰਸਥਾਵਾਂ ਦਾ ਦੌਰਾ ਕੀਤਾ । ਇਹ ਵਫ਼ਦ ਓਬਰਾਏ ਫਾਊਂਡੇਸ਼ਨ ਦਾ ਹਿੱਸਾ ਹੈ ਅਤੇ ਵੱਖ ਵੱਖ ਧਰਮਾਂ ਬਾਰੇ ਜਾਨਣ ਲਈ ਭਾਰਤ ਦੇ ਵੱਖ ਵੱਖ ਸ਼ਹਿਰਾਂ ਦੇ ਦੌਰੇ ਉਪਰ ਆਇਆ ਸੀ। ਡਾ. ਅਮਰਜੀਤ […]

ਨਿਸ਼ਾਨ-ਏ-ਸਿੱਖੀ,ਕਾਰ ਸੇਵਾ, ਖਡੂਰ ਸਾਹਿਬ ਦੁਆਰਾ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।

ਕਾਰ ਸੇਵਾ, ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਸੰਸਥਾ ਸ੍ਰੀ ਗੁਰੂ ਅੰਗਦ ਦੇਵ ਇਸਟੀਚਿਊਟ ਆਫ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਦੁਆਰਾ ਹਰ ਸਾਲ ਦੀ ਤਰ੍ਹਾਂ ਖਡੂਰ ਸਾਹਿਬ ਦੇ ਨਜਦੀਕ ਵੱਖ-ਵੱਖ ਨਗਰਾਂ ਵਿੱਚ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਈਆਂ ਗਈਆਂ। ਇਨ੍ਹਾਂ ਗੁਰਮਤਿ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਭਾਗ ਲਿਆ। ਗੁਰਮਤਿ ਕਲਾਸਾਂ ਦੀ ਸੰਪੂਰਨਤਾ ਮੌਕੇ ਵੱਖ-ਵੱਖ ਦੇ ਵਿਦਿਆਰਥੀਆਂ ਦੇ ਖਡੂਰ ਸਾਹਿਬ ਵਿਖੇ […]