Achievements

ਨਿਸ਼ਾਨ-ਏ-ਸਿੱਖੀ ਦਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਬਤੌਰ ਲੈਫਟੀਨੈਂਟ ਭਰਤੀ ਹੋਇਆ
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ ਵਿੰਗ) ਦੇ ਪੰਜਵੇਂ ਕੋਰਸ (2019-21) ਦਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਸਪੁੱਤਰ ਸ. ਗੁਰਭੇਜ ਸਿੰਘ ਪਿੰਡ ਭਗਵਾਨਪੁਰ, ਜ਼ਿਲ੍ਹਾ ਗੁਰਦਾਸਪੁਰ ਭਾਰਤੀ ਥਲ ਸੈਨਾ ਵਿੱਚ ਬਤੌਰ ਲੈਫਟੀਨੈਂਟ ਭਰਤੀ ਹੋਇਆ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਸ. ਬਲਵਿੰਦਰ ਸਿੰਘ (ਵੀਐੱਸਐੱਮ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਸ ਵਿਦਿਆਰਥੀ ਦੇ ਪਿਤਾ ਖੇਤੀਬਾੜੀ ਕਰਦੇ ਹਨ। ਉਹਨਾ ਇਹ ਵੀ ਦੱਸਿਆ ਕਿ ਹੁਣ ਤੱਕ ਇਸ ਸੰਸਥਾ ਦੇ 24 ਵਿਦਿਆਰਥੀ ਲੈਫਟੀਨੈਂਟ ਭਰਤੀ ਹੋ ਚੁੱਕੇ ਹਨ। ਉਹਨਾਂ ਨੇ ਵਿਦਿਆਰਥੀ ਦੀ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਤ ਦਿੱਤਾ। ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ ਜੀ, ਬਾਬਾ ਬਲਦੇਵ ਸਿੰਘ ਜੀ ਅਤੇ ਸਮੁੱਚਾ ਸਟਾਫ਼ ਹਾਜਰ ਸੀ।
©2025. All Rights Reserved. IT Department, Nishan-E-Sikhi